ਅੱਵਲ ਹਮਦ ਜਨਾਬ ਅੱਲਾਹ ਦੀ ਨੂੰ,ਜਿਹੜਾ ਕੁਦਰਤੀ ਖੇਲ ਬਣਾਂਵਦਾ ਈ।ਚੌਦਾਂ ਤਬਕਾਂ ਦਾ ਨਕਸ਼ੋ ਨਗਾਰ ਕਰਕੇ,ਰੰਗ ਰੰਗ ਦੇ ਬਾਗ਼ ਲਗਾਂਵਦਾ ਈ।ਸਫ਼ਾਂ ਪਿਛਲੀਆਂ ਸਭ ਲਪੇਟ ਲੈਂਦਾ,ਅੱਗੋਂ ਹੋਰ ਹੀ ਹੋਰ ਵਛਾਂਵਦਾ ਈ।ਸ਼ਾਹ ਮੁਹੰਮਦਾ, ਉਸ ਤੋਂ ਸਦਾ ਡਰੀਏ,ਬਾਦਸ਼ਾਹਾਂ ਤੋਂ ਭੀਖ ਮੰਗਾਂਵਦਾ ਈ। 1 ਏਥੇ ਆਇਆਂ ਨੂੰ ਦੁਨੀਆ ਮੋਹ...